ਸੁਨਿਆਰੇ ਭਾਈਚਾਰੇ ਦੇ ਖਿਲਾਫ ਬੋਲਣ ਨਾਲ ਆਪ ਦਾ ਉਮੀਦਵਾਰ ਗੰਭੀਰ ਮੁਸੀਬਤ ‘ਚ ਫਸ ਗਏ ਹਨ । ਆਰ.ਓ ਨੇ ਰਿਪੋਰਟ ਲਾਲਜੀਤ ਭੁੱਲਰ ਨੂੰ ਭੇਜ ਦਿੱਤੀ ਹੈ। ਜਾਣਕਾਰੀ ਅਨੁਸਾਰ ਆਰ.ਓ. ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ‘ਆਪ’ ਉਮੀਦਵਾਰ ਨੇ ਨਾ ਸਿਰਫ਼ ਨਿੱਜੀ ਟਿੱਪਣੀਆਂ ਕੀਤੀਆਂ ਸਗੋਂ ਇੱਕ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਵੀ ਕੀਤੀ। ਹਰਿਆਣਾ ਦੇ ਆਗੂ ਰਣਦੀਪ ਸੁਰਜੇਵਾਲਾ ਨੇ ਵੀ ਦੋਸ਼ ਲਾਏ ਹਨ।
ਖਡੂਰ ਸਾਹਿਬ ਤੋਂ ਆਪ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਤਰਨਤਾਰਨ ਦੇ ਰਿਟਰਨਿੰਗ ਅਫ਼ਸਰ (ਡੀਸੀ) ਸੰਦੀਪ ਕੁਮਾਰ ਨੇ ਇੱਕ ਰੈਲੀ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ‘ਤੇ ਨਿੱਜੀ ਟਿੱਪਣੀ ਕਰਨ ਅਤੇ ਸੁਨਿਆਰੇ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਵਰਤਣ ਦੀ ਸ਼ਿਕਾਇਤ ਵਿੱਚ ਆਪਣੀ ਰਿਪੋਰਟ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸੌਂਪ ਦਿੱਤੀ ਹੈ।
ਜਾਣਕਾਰੀ ਅਨੁਸਾਰ ਆਰ.ਓ. ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ‘ਆਪ’ ਉਮੀਦਵਾਰ ਨੇ ਨਾ ਸਿਰਫ਼ ਨਿੱਜੀ ਟਿੱਪਣੀਆਂ ਕੀਤੀਆਂ ਸਗੋਂ ਇੱਕ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਵੀ ਕੀਤੀ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਉਨ੍ਹਾਂ ਨੂੰ ਆਰਓ ਦੀ ਰਿਪੋਰਟ ਮਿਲ ਗਈ ਹੈ ਅਤੇ ਕਮਿਸ਼ਨ ਨੂੰ ਭੇਜ ਦਿੱਤੀ ਹੈ।
ਅੱਗੇ ਦਾ ਫੈਸਲਾ ਕਮਿਸ਼ਨ ਨੇ ਲੈਣਾ ਹੈ। ਦੱਸ ਦੇਈਏ ਕਿ ਵਿਸਾਖੀ ਮੌਕੇ ਤਰਨਤਾਰਨ ਵਿੱਚ ਇੱਕ ਚੋਣ ਰੈਲੀ ਦੌਰਾਨ ਲਾਲਜੀਤ ਭੁੱਲਰ ਨੇ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਅਤੇ ਸੁਨਿਆਰੇ ਭਾਈਚਾਰੇ ਬਾਰੇ ਅਪਸ਼ਬਦ ਬੋਲੇ ਸਨ।
ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਜਿਸ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ। ਭੁੱਲਰ ਦੇ ਇਸ ਬਿਆਨ ਦੀ ਪੰਜਾਬ ਦੇ ਸਮੁੱਚੇ ਸੁਨਿਆਰੇ ਭਾਈਚਾਰੇ ਵੱਲੋਂ ਨਿਖੇਧੀ ਕੀਤੀ ਗਈ ਹੈ।
ਦੱਸ ਦੇਈਏ ਕਿ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਹਰਿਆਣਾ ਦੇ ਨੇਤਾ ਰਣਦੀਪ ਸੁਰਜੇਵਾਲਾ ਨੇ ਵੀ ਭਾਜਪਾ ਸੰਸਦ ਹੇਮਾ ਮਾਲਿਨੀ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਸੁਰਜੇਵਾਲਾ ‘ਤੇ 48 ਘੰਟਿਆਂ ਲਈ ਚੋਣ ਪ੍ਰਚਾਰ ਕਰਨ, ਮੀਡੀਆ ‘ਚ ਪੇਸ਼ ਹੋਣ ਆਦਿ ‘ਤੇ ਪਾਬੰਦੀ ਲਗਾ ਦਿੱਤੀ ਹੈ।