ਜ਼ਿਕਰਯੋਗ ਹੈ ਕਿ 21 ਫਰਵਰੀ ਨੂੰ ਸਿਟੀ ਰੇਲਵੇ ਸਟੇਸ਼ਨ ਤੋਂ ਸੀਰ ਗੋਵਰਧਨ ਵਾਰਾਣਸੀ ਲਈ ਵਿਸ਼ੇਸ਼ ਰੇਲ ਗੱਡੀ ਬੇਗਮਪੁਰਾ ਐਕਸਪ੍ਰੈਸ ਨੂੰ ਰਵਾਨਾ ਕਰਨ ਲਈ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੰਤ ਨਿਰੰਜਨ ਦਾਸ ਸਮਾਗਮ ਦੌਰਾਨ ਹੀ ਬਿਮਾਰ ਹੋ ਗਏ ਸਨ।
ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ 21 ਫਰਵਰੀ ਨੂੰ ਸਿਟੀ ਰੇਲਵੇ ਸਟੇਸ਼ਨ ਤੋਂ ਸੀਰ ਗੋਵਰਧਨ ਵਾਰਾਣਸੀ ਲਈ ਵਿਸ਼ੇਸ਼ ਰੇਲ ਗੱਡੀ ਬੇਗਮਪੁਰਾ ਐਕਸਪ੍ਰੈਸ ਨੂੰ ਰਵਾਨਾ ਕਰਨ ਲਈ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੰਤ ਨਿਰੰਜਨ ਦਾਸ ਸਮਾਗਮ ਦੌਰਾਨ ਹੀ ਬਿਮਾਰ ਹੋ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਪਠਾਨਕੋਟ ਬਾਈਪਾਸ ਰੋਡ ‘ਤੇ ਸਥਿਤ ਸ਼੍ਰੀਮੰਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇੱਥੇ ਦੋ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਸਿਹਤ ’ਚ ਸੁਧਾਰ ਆਇਆ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਯਾਤਰਾ ਨਾ ਕਰਨ ਦੀ ਵੀ ਸਲਾਹ ਦਿੱਤੀ ਹੈ।